ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤਿ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ) ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ) ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ) , ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ) । ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।
यदि मनुष्य के मन में प्रभू के नाम की लगन लग जाए, तो उसकी सुरति ऊँची हो जाती है, उसके मन में जागृति आ जाती है (भाव, माया में सोया मनुष्य जाग जाता है) सभी भवनों/लोकों की उसको समझ आ जाती है (कि हर जगह ईश्वर व्यापक है)। वह मनुष्य (संसार के विकारों की) चोटें मुँह पे नहीं खाता (अर्थात, सांसारिक विकार उस पर दबाव नहीं डाल सकते) और यमों से उसका वास्ता नहीं पड़ता (भाव, वह जन्म-मृत्यु के चक्कर में से बच जाता है)। अकाल-पुरख का नाम जो माया के प्रभाव से परे है इतना (ऊँचा) है (कि इस में जुड़ने वाला भी उच्च आत्मिक अवस्था वाला हो जाता है, पर ये बात तभी समझ में आती है) जब कोई मनुष्य अपने मन में हरि नाम की लगन पैदा कर ले।