Today's extract from Sri Guru Granth Sahib ji

ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।



हे नानक! (प्रभू के दर पर आस कर, और, कह-) हे प्रभू! मैं (तेरे नाम से) सदके जाता हूं, कुर्बान जाता हूँ। तेरे बिना मेरा और कोई आसरा नहीं है। हे प्रभू! मुझे अपना नाम बख्श। यह जगत माया (के मोह) का कूँआ है, आत्मिक जीवन के प्रति अज्ञानता का घोर-अंधकार (मुझे) मोह रहा है। (मेरी) बाँह पकड़ के (मुझे) बचा ले।