ਹੇ (ਮੇਰੇ) ਪਿਆਰੇ ਮਨ! ਹੇ (ਮੇਰੇ) ਮਿਤ੍ਰ ਮਨ! ਪਰਮਾਤਮਾ ਦਾ ਨਾਮ (ਆਪਣੇ ਅੰਦਰ) ਸਾਂਭ ਕੇ ਰੱਖ। ਹੇ ਪਿਆਰੇ ਮਨ! ਹੇ ਮਿਤ੍ਰ ਮਨ! ਇਹ ਹਰਿ-ਨਾਮ (ਸਦਾ) ਤੇਰੇ ਨਾਲ ਸਾਥ ਨਿਬਾਹੇਗਾ। (ਹੇ ਮਨ!) ਪਰਮਾਤਮਾ ਦਾ ਨਾਮ ਸਿਮਰ, (ਇਹੀ ਤੇਰੇ) ਨਾਲ (ਰਹੇਗਾ, ਇਹੀ ਤੇਰਾ) ਸਾਥੀ (ਰਹੇਗਾ। ਜੇਹੜਾ ਭੀ ਮਨੁੱਖ ਇਹੀ ਹਰਿ-ਨਾਮ ਸਿਮਰਦਾ ਹੈ) ਉਹ ਦੁਨੀਆ ਤੋਂ ਖ਼ਾਲੀ (-ਹੱਥ) ਨਹੀਂ ਜਾਂਦਾ। (ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਚਿੱਤ ਜੋੜ, ਤੂੰ ਸਾਰੇ ਮਨ ਇੱਛਤ ਫਲ ਪ੍ਰਾਪਤ ਕਰ ਲਏਂਗਾ।
हे (मेरे) प्यारे मन! हे (मेरे) मित्र मन! परमात्मा का नाम (अपने अंदर) संभाल के रख। हे प्यारे मन! हे मित्र मन! ये हरि नाम (सदा) तेरे साथ निभेगा। (हे मन!) परमात्मा का नाम सिमर, (यही तेरे) साथ (रहेगा। जो भी मनुष्य यही हरि नाम सिमरता है) वह दुनिया से खाली (हाथ) नहीं जाता। (हे भाई!) परमात्मा के सुंदर चरणों में चिक्त जोड़, तू सारे मन इच्छित फल प्राप्त कर लेगा।