ਧੁਰੋਂ (ਪਰਮਾਤਮਾ ਦੀ ਰਜ਼ਾ ਅਨੁਸਾਰ) ਹੀ ਸਭ ਜੀਵਾਂ ਦੇ ਮੱਥੇ ਉਤੇ (ਆਪੋ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ (ਉੱਕਰਿਆ ਪਿਆ) ਹੈ। ਕੋਈ ਜੀਵ ਐਸਾ ਨਹੀਂ ਹੈ ਜਿਸ ਉਤੇ ਇਸ ਲੇਖ ਦਾ ਪ੍ਰਭਾਵ ਨਾਹ ਹੋਵੇ। ਸਿਰਫ਼ ਪਰਮਾਤਮਾ ਆਪ ਇਸ (ਕਰਮ-) ਲੇਖ ਤੋਂ ਸੁਤੰਤ੍ਰ ਹੈ ਜੋ ਇਸ ਕੁਦਰਤਿ ਨੂੰ ਰਚ ਕੇ ਇਸ ਦੀ ਸੰਭਾਲ ਕਰਦਾ ਹੈ, ਤੇ ਆਪਣੇ ਹੁਕਮ ਵਿਚ (ਜਗਤ-ਕਾਰ) ਚਲਾ ਰਿਹਾ ਹੈ।
धुर से ही (परमात्मा की रजा अनुसार) सब जीवों के माथे पर (अपने-अपने किए कर्मोंके संस्कारों का) लेख (उकरा हुआ) है। कोई जीव ऐसा नहीं है जिस पर इस लेख का प्रभाव ना हो। सिर्फ परमात्मा खुद इस (कर्म) लेख से स्वतंत्र है, जो इस कुदरत को रच के इसकी संभाल करता है, और अपने हुकम में (जगत की कार्यवाही) चला रहा है।