(ਹੇ ਮੇਰੇ ਮਨ!) ਜਦੋਂ ਮੈਂ ਉਸ ਪ੍ਰਭੂ ਨੂੰ ਚੰਗਾ ਲੱਗਦਾ ਹਾਂ (ਭਾਵ, ਜਦੋਂ ਉਹ ਮੇਰੇ ਉਤੇ ਖ਼ੁਸ਼ ਹੁੰਦਾ ਹੈ) ਤਦੋਂ ਹੀ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ, ਤਦੋਂ ਹੀ (ਭਾਵ, ਉਸ ਦੀ ਮੇਹਰ ਨਾਲ ਹੀ) ਮੈਂ ਸਿਫ਼ਤਿ-ਸਾਲਾਹ ਕਰਨ ਦਾ ਫਲ ਪ੍ਰਾਪਤ ਕਰ ਸਕਦਾ ਹਾਂ। ਸਿਫ਼ਤਿ-ਸਾਲਾਹ ਕਰਨ ਦਾ ਜੋ ਫਲ ਹੈ (ਕਿ ਸਦਾ ਉਸ ਦੇ ਚਰਨਾਂ ਵਿਚ ਲੀਨ ਰਹਿ ਸਕੀਦਾ ਹੈ, ਇਹ ਭੀ ਤਦੋਂ ਹੀ ਮਿਲਦਾ ਹੈ) ਜਦੋਂ ਉਹ ਪ੍ਰਭੂ ਆਪ ਹੀ ਦੇਂਦਾ ਹੈ।
(हे मेरे मन!) जब मैं उस प्रभू को अच्छा लगता हूँ (अर्थात, जब वह मेरे पर खुश होता है) तब ही मैं उसकी सिफत सालाह कर सकता हूँ, तब ही (उसकी मेहर से ही) मैं सिफत सालाह का फल पा सकता हूँ। सिफत सालाह करने का जो फल है ( कि सदा उसके चरनों में लीन रहा जा सकता है, ये भी तभी प्राप्त होता है) जब वह प्रभू खुद ही (प्रसन्न हो के) देता है।