(ਗ਼ਾਫ਼ਲ ਮਨੁੱਖ) ਚੰਗੇ ਕੰਮਾਂ ਵਿਚ ਆਲਸ ਕਰਦਾ ਹੈ ਤੇ ਭੈੜੇ ਕੰਮਾਂ ਵਿਚ ਸ਼ੇਰ ਹੁੰਦਾ ਹੈ; ਪਰ, ਹੇ ਨਾਨਕ! ਗ਼ਾਫ਼ਲ ਦਾ ਪੈਰ ਛੇਤੀ ਹੀ ਮੌਤ ਦੀ ਫਾਹੀ ਵਿਚ ਆ ਜਾਂਦਾ ਹੈ (ਭਾਵ, ਮੌਤ ਆ ਦਬੋਚਦੀ ਹੈ)।ਧਰਮ ਕਮਾਣ ਵਲੋਂ ਢਿੱਲ ਨਾਹ ਕਰਨੀ, ਪਾਪਾਂ ਵਲੋਂ ਢਿੱਲ ਕਰਨੀ, ਨਾਮ (ਹਿਰਦੇ ਵਿਚ) ਦ੍ਰਿੜ ਕਰਨਾ ਅਤੇ ਲੋਭ ਤਿਆਗਣਾ, ਸੰਤਾਂ ਦੀ ਸਰਨ ਜਾ ਕੇ ਪਾਪਾਂ ਦਾ ਨਾਸ ਕਰਨਾ = ਹੇ ਨਾਨਕ! ਧਰਮ ਦੇ ਇਹ ਲੱਛਣ ਉਸ ਮਨੁੱਖ ਨੂੰ ਪ੍ਰਾਪਤ ਹੁੰਦੇ ਹਨ ਜਿਸ ਉਤੇ ਪਰਮਾਤਮਾ ਮੇਹਰ ਕਰਦਾ ਹੈ।