ਜਦੋਂ ਜਿਸ ਮਨੁੱਖ ਦੇ ਅੰਦਰ ਸਤਿਗੁਰੂ ਦੀ (ਸਿਫ਼ਤਿ-ਸਾਲਾਹ ਕਰਨ ਦੀ ਸਿੱਖਿਆ ਦੀ) ਜੋਤਿ ਜਗ ਪੈਂਦੀ ਹੈ ਤਦੋਂ ਉਹ ਮਨੁੱਖ ਉਹ ਮਤਿ ਛੱਡ ਦੇਂਦਾ ਹੈ ਜੋ ਮਾਇਆ ਪਿਛੇ ਭਟਕਣ ਵਲ ਪਾਈ ਰੱਖਦੀ ਹੈ। ਜਦੋਂ (ਮਨੁੱਖ ਦੇ ਅੰਦਰ) ਗੁਰੂ ਦੇ ਉਪਦੇਸ਼ ਦਾ (ਆਤਮਕ) ਚਾਨਣ ਹੁੰਦਾ ਹੈ, ਤਦੋਂ ਉਸ ਦੇ ਅੰਦਰੋਂ (ਅਗਿਆਨਤਾ ਵਾਲਾ) ਸਾਰਾ ਹਨੇਰਾ ਦੂਰ ਹੋ ਜਾਂਦਾ ਹੈ।
जब जिस मनुष्य के अंदर सतिगुरू की (सिफत सालाह करनेकी शिक्षा की) ज्योति जग जाती है तब वह मनुष्य ऐसी मति त्याग देता है जो उसे माया की भटकना में डाले रखती थी। जब (मनुष्य के अंदर) गुरू के उपदेश का (आत्मिक) प्रकाश होता है, तब उसके अंदर से (अज्ञानता वाला) सारा अंधकार दूर हो जाता है।