ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।