ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।
हे भाई! परमात्मा हम जीवों के किए बुरे कर्मों का कोई ख्याल नहीं करता। वह अपने मूल (प्यार भरे) स्वभाव (बिरद) को याद रखता है (वह बल्कि, हमें गुरू से मिलवा के, हमें) अपने बना के (अपना) हाथ दे के (हमें विकारों से) बचाता है। (जिस भाग्यशाली को गुरू मिल जाता है, वह) सदा ही आत्मिक आनंद लेता है।