ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ'
ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।
वह मनुष्य पढ़ा हुआ और समझदार पंण्डित है (भाव, उस मनुष्य को पण्डित समझो), जो अपने मन को खोजता है (अंदर से) हरी को पा लेता है और (तृष्णा से) बचने का रास्ता ढूँढ लेता है, जो गुणों के खजाने हरी को प्राप्त करता है और आत्मिक अडोलता में टिक के परमात्मा के गुणों में सुरति जोड़े रखता है। हे नानक! इस तरह सतिगुरू के सन्मुख हुए जिस मनुष्य का आसरा 'नाम' है, वह नाम का व्यापारी मुबारिक है।