ਅੱਜ ਦਾ ਫ਼ਰਮਾਨ | Today's extract from Sri Guru Granth Sahib ji

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।




हे भाई! (तीर्थ-व्रत आदि धर्म के नाम कर्म करते हुए भी मायावी आशाएं और फुरने बरकरार रहते हैं, ये) आशाएं और फुरने माया के मोह में बांधने वाले हैं, (ये रस्मी) धार्मिक कर्म (बल्कि) माया के बंधन पैदा करने वाले हैं। हे भाई! (रस्मी तौर पर माने हुए) पाप और पुंन के कारण जगत पैदा होता है (जनम मरण के चक्कर में आता है), परमात्मा का नाम भुला के आत्मिक मौत मरता है। हे भाई! ये माया जगत में (जीवों को) मोहने का काम किए जा रही है, ये सारे (धार्मिक निहित) कर्म व्यर्थ ही जाते हैं।