ਹੇ ਮੇਰੇ ਵੀਰ! ਮੁੜ ਮੁੜ ਪਰਮਾਤਮਾ ਦਾ ਸਿਮਰਨ ਕਰੋ, ਸਹਿਜ ਅਵਸਥਾ ਵਿਚ ਟਿਕ ਕੇ ਸਿਮਰਨ ਕਰੋ ਤਾਂ ਜੁ (ਇਸ ਉੱਦਮ ਦਾ) ਤੱਤ ਹੱਥੋਂ ਜਾਂਦਾ ਨਾਹ ਰਹੇ (ਭਾਵ, ਪ੍ਰਭੂ ਨਾਲ ਮਿਲਾਪ ਬਣ ਸਕੇ)। ਹੇ ਭਾਈ! ਆਪਣੇ ਸਰੀਰ ਨੂੰ ਚਾਟੀ ਬਣਾਓ (ਭਾਵ, ਸਰੀਰ ਦੇ ਅੰਦਰੋਂ ਹੀ ਜੋਤ ਲੱਭਣੀ ਹੈ) ; ਮਨ ਨੂੰ ਭਟਕਣ ਤੋਂ ਬਚਾਈ ਰੱਖੋ = ਇਹ ਮਧਾਣੀ ਬਣਾਓ; ਇਸ (ਸਰੀਰ-ਰੂਪ) ਚਾਟੀ ਵਿਚ (ਸਤਿਗੁਰੂ ਦਾ) ਸ਼ਬਦ-ਰੂਪ ਜਾਗ ਲਾਓ (ਜੋ ਸਿਮਰਨ-ਰੂਪ ਦੁੱਧ ਵਿਚੋਂ ਪ੍ਰਭੂ-ਮਿਲਾਪ ਦਾ ਤੱਤ ਕੱਢਣ ਵਿਚ ਸਹਾਇਤਾ ਕਰੇ)।
हे मेरे वीर! बार-बार परमात्मा का सिमरन करो, सहज अवस्था में टिक के सिमरन करो ता कि (इस उद्यम का) तत्व हाथों से जाता ना रहे (भाव, प्रभू से मिलाप बन सके। हे भाई! अपने शरीर को मटकी (चाटी) बनाओ (भाव, शरीर के अंदर ही ज्योति तलाशनी है); मन को भटकने से बचाए रखो- ये मथानी बनाओ; इस (शरीर रूप) चाटी में (सतिगुरू का) शबद-रूप जाग लगाओ (जो सिमरन रूप दूध में से प्रभू-मिलाप का तत्व निकालने में सहायता करे)।