(ਕਾਜ਼ੀ ਤੇ ਮੁਸਲਮਾਨ ਹਾਕਮ) ਹਨ ਤਾਂ ਵੱਢੀ-ਖ਼ੋਰੇ, ਪਰ ਪੜ੍ਹਦੇ ਹਨ ਨਮਾਜ਼ਾਂ। (ਇਹਨਾਂ ਹਾਕਮਾਂ ਦੇ ਅੱਗੇ ਮੁਨਸ਼ੀ ਉਹ ਖੱਤ੍ਰੀ ਹਨ ਜੋ) ਛੁਰੀ ਚਲਾਂਦੇ ਹਨ (ਭਾਵ, ਗ਼ਰੀਬਾਂ ਉੱਤੇ ਜ਼ੁਲਮ ਕਰਦੇ ਹਨ) , ਪਰ ਉਹਨਾਂ ਦੇ ਗਲ ਵਿਚ ਜਨੇਊ ਹਨ। ਇਹਨਾਂ (ਜ਼ਾਲਮ ਖੱਤ੍ਰੀਆਂ) ਦੇ ਘਰ ਵਿਚ ਬ੍ਰਾਹਮਣ ਜਾ ਕੇ ਸੰਖ ਵਜਾਂਦੇ ਹਨ; ਤਾਂ ਤੇ ਉਨ੍ਹਾਂ ਬ੍ਰਾਹਮਣਾਂ ਨੂੰ ਭੀ ਉਹਨਾਂ ਹੀ ਪਦਾਰਥਾਂ ਦੇ ਸੁਆਦ ਆਉਂਦੇ ਹਨ (ਭਾਵ, ਉਹ ਬ੍ਰਾਹਮਣ ਭੀ ਜ਼ੁਲਮ ਦੇ ਕਮਾਏ ਹੋਏ ਪਦਾਰਥ ਖਾਂਦੇ ਹਨ) । (ਇਹਨਾਂ ਲੋਕਾਂ ਦੀ) ਇਹ ਝੂਠੀ ਪੂੰਜੀ ਹੈ ਤੇ ਝੂਠਾ ਹੀ ਇਹਨਾਂ ਦਾ (ਇਹ) ਵਪਾਰ ਹੈ। ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ। ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ) । ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ।
(काजी और मुसलमान हाकम) है तो रिश्वतखोर, पर पढ़ते हैं नमाजें। (इन हाकिमों के आगे मुंशी वह खत्री हैं जो) छुरी चलाते हैं (भाव, गरीबों पे जुल्म करते हैं), पर उनके गले में जनेऊ है। इन (जालिम खत्रियों) के घर में ब्राहमण जा के संख बजाते हैं; तब तो उन ब्राहमणों को भी उन ही पदार्थों का स्वाद आता है (भाव, वे ब्राहमण भी जुल्म के कमाए हुए पदार्थ खाते हैं)। (इन लोगों की) यह झूठी पूँजी है और झूठ ही इनका (ये) व्यापार है। झूठ बोल-बोल के (ही) ये रोजी कमाते हैं। अब शर्म और धर्म की सभा उठ गई है (भाव, ये लोक ना अपनी शर्म-हया का ख्याल करते हैं और ना ही धर्म के काम करते हैं)। हे नानक! सब जगह झूठ ही प्रधान हो रहा है।