ਅੱਜ ਦਾ ਫ਼ਰਮਾਨ: ਅੰਗ #੪੬੭ | Today's extract from Sri Guru Granth Sahib ji from Page #467

ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ) ।ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ।



अगर इतनी पोथियां पढ़ लें, जिनसे कई गड्डियां लादी जा सकें, जिनके ढेरों के ढेर लगाए जा सकें; अगर इतनी पुस्तकें पढ़ जायं, जिनसे एक बेड़ी भरी जा सके, कई गड्ढे भरे जा सकें; अगर पढ़-पढ़ के सालों के साल गुजारे जाएं अगर पढ़-पढ़ के (साल के) सारे महीने बिता दिए जाएं; अगर पुस्तकें पढ़-पढ़ के सारी उम्र गुजार दी जाए, और पढ़-पढ़ के सारे स्वास गुजार दिए जाएं (तो भी ईश्वर के दरबार में इस में से कुछ भी परवान नहीं होता)।हे नानक! प्रभू की दरगाह में केवल प्रभू की सिफत सालाह कबूल होती है, (प्रभू की वडिआई के बिना) कोई उद्यम करना, अपने अहंकार में ही भटकते फिरना है।