(ਮੇਰਾ ਇਹ ਚਿੱਤ ਕਰਦਾ ਹੈ ਕਿ ਮੈਨੂੰ ਸੰਤਾਂ ਦੇ) ਪੈਰਾਂ ਦੀ ਖ਼ਾਕ ਦਾ ਦਾਨ ਮਿਲੇ। ਜੇ ਇਹ ਦਾਨ ਮਿਲ ਜਾਏ, ਤਾਂ ਮੱਥੇ ਉੱਤੇ ਲਾਣੀ ਚਾਹੀਦੀ ਹੈ। (ਹੋਰ) ਲਾਲਚ, ਜੋ ਮਾਇਆ ਦੇ ਜਾਲ ਵਿਚ ਹੀ ਫਸਾਂਦਾ ਹੈ, ਛੱਡ ਦੇਣਾ ਚਾਹੀਦਾ ਹੈ, ਅਤੇ ਮਨ ਨੂੰ ਕੇਵਲ ਪ੍ਰਭੂ ਵਿਚ ਜੋੜ ਕੇ ਉਸ ਦੀ ਭਗਤੀ ਕਰਨੀ ਚਾਹੀਦੀ ਹੈ, (ਕਿਉਂਕਿ) ਮਨੁੱਖ ਜਿਸ ਤਰ੍ਹਾਂ ਦੀ ਕਾਰ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ। ਪਰ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਤਾਂ ਹੀ ਮਿਲਦੀ ਹੈ ਜੇ ਚੰਗੇ ਭਾਗ ਹੋਣ। (ਗੁਰਮੁਖਾਂ ਦਾ ਆਸਰਾ-ਪਰਨਾ ਛੱਡ ਕੇ) ਜੇ ਆਪਣੀ ਹੋਛੀ ਜਿਹੀ ਮਤ ਦੀ ਟੇਕ ਰੱਖੀਏ ਤਾਂ (ਇਸ ਦੇ ਆਸਰੇ) ਕੀਤੀ ਹੋਈ ਘਾਲ-ਕਮਾਈ ਵਿਅਰਥ ਜਾਂਦੀ ਹੈ।