ਅੱਜ ਦਾ ਫ਼ਰਮਾਨ: ਅੰਗ #੪੬੫ | Today's extract from Sri Guru Granth Sahib ji from Page #465

(ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ 'ਗਿਆਨ' ਕਿਵੇਂ ਮਿਲ ਸਕਦਾ ਹੈ?)ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ– ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) । (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ।


(उस निरंकार का ज्ञान प्राप्त करने के लिए) कई मनुष्य भिखारी बन के नाचते हैं और कई तरह के ताल पूरते हैं, रासधारिए भी बाजारों में आकर रास डालते हैं, राजे व राणियों के स्वरूप बना-बना कर गाते हैं और (मुंह से) कई ढंगों के वचन बोलते हैं, लाखों रुपयों के (भाव, कीमती) मुंदरे व हार पहनते हैं; पर, हे नानक! (वे बिचारे ये नहीं जानते कि ये मुंदरे और हार तो) जिस शरीर पर पहने जाते हैं, वह शरीर (अंत को) राख हो जाने हैं (और इस गाने-नाचने से, इन मुन्द्रियों व हारों से ज्ञान कैसे मिल सकता है?)ज्ञान फालतू की बातों से नही खोजा जा सकता,(ज्ञान कैसे मिल सकता है- इस बात का)बयां करना ऐसे सख्त है जैसे लोहा(भाव,बहुत मुश्किल है)।(हाँ)प्रभु की मेहर हो जाए तो मिल जाता है,(मेहर के बिना कोई)अन्य सिआणप और हुक्म(का प्रयोग) व्यर्थ है