ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ। ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ। ਦੁਨੀਆ ਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ) । "ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ" = ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ।
जो संतोषी मनुष्य सदा एक अविनाशी प्रभु को स्मरण करते हैं, (प्रभु की) सेवा वही करते हैं। वह कभी बुरे काम के नजदीक नहीं जाते, भला काम करते हैं और धर्म अनुसार अपना जीवन निभाते हैं। दुनिया के धंधों में खचित करने वाली माया के मोह रूपी जंजीर उन्होंने तोड़ दी है, थोड़ा खाते हैं, थोड़ा ही पीते हैं (भाव, खाना-पीना चस्के की खातिर नहीं, शारीरिक निर्वाह के वास्ते है)। "हे प्रभु! तू बड़ी बख्शिशें करने वाला है, सदा जीवों को दातें बख्शता है"- इस तरह की प्रभु की महिमा करके वह संतोषी मनुष्य प्रभु को प्राप्त कर लेते हैं।