ਅੱਜ ਦਾ ਫ਼ਰਮਾਨ: ਅੰਗ #੪੬੭ | Today's extract from Sri Guru Granth Sahib ji from Page #467

ਲੱਖਾਂ ਨੇਕੀ ਦੇ ਤੇ ਚੰਗੇ ਕੰਮ ਕੀਤੇ ਜਾਣ, ਲੱਖਾਂ ਕੰਮ ਧਰਮ ਦੇ ਕੀਤੇ ਜਾਣ, ਜੋ ਲੋਕਾਂ ਦੀਆਂ ਨਜ਼ਰਾਂ ਵਿਚ ਭੀ ਚੰਗੇ ਪ੍ਰਤੀਤ ਹੋਣ; ਤੀਰਥਾਂ ਉੱਤੇ ਜਾ ਕੇ ਲੱਖਾਂ ਤਪ ਸਾਧੇ ਜਾਣ, ਜੰਗਲਾਂ ਵਿਚ ਜਾ ਕੇ ਸੁੰਨ ਸਮਾਧੀ ਵਿਚ ਟਿਕ ਕੇ ਜੋਗ-ਸਾਧਨ ਕੀਤੇ ਜਾਣ; ਰਣ-ਭੂਮੀਆਂ ਵਿਚ ਜਾ ਕੇ ਸੂਰਮਿਆਂ ਵਾਲੇ ਬੇਅੰਤ ਬਹਾਦਰੀ ਦੇ ਕਾਰਨਾਮੇ ਵਿਖਾਏ ਜਾਣ, ਜੰਗ ਵਿਚ (ਹੀ ਵੈਰੀ ਦੇ ਸਨਮੁਖ ਹੋ ਕੇ) ਜਾਨ ਦਿੱਤੀ ਜਾਏ, ਲੱਖਾਂ (ਤਰੀਕਿਆਂ ਨਾਲ) ਸੁਰਤ ਪਕਾਈ ਜਾਵੇ, ਗਿਆਨ-ਚਰਚਾ ਕੀਤੀ ਜਾਏ ਤੇ ਮਨ ਨੂੰ ਇਕਾਗਰ ਕਰਨ ਦੇ ਜਤਨ ਕੀਤੇ ਜਾਣ, ਬੇਅੰਤ ਵਾਰੀ ਹੀ ਪੁਰਾਣ ਆਦਿਕ ਧਰਮ ਪੁਸਤਕਾਂ ਦੇ ਪਾਠ ਪੜ੍ਹੇ ਜਾਣ; (ਪਰ) ਹੇ ਨਾਨਕ! ਇਹ ਸਾਰੀਆਂ ਸਿਆਣਪਾਂ ਵਿਅਰਥ ਹਨ। (ਦਰਗਾਹ ਵਿਚ ਕਬੂਲ ਪੈਣ ਵਾਸਤੇ) ਉਸ ਪ੍ਰਭੂ ਦੀ ਬਖ਼ਸ਼ਸ਼ ਹੀ ਸੱਚਾ ਪਰਵਾਨਾ ਹੈ, ਜਿਸ ਨੇ ਇਹ ਸਾਰੀ ਸ੍ਰਿਸ਼ਟੀ ਰਚੀ ਹੈ ਤੇ ਜਿਸ ਨੇ ਜੀਵਾਂ ਦਾ ਜੰਮਣਾ ਮਰਨਾ ਨੀਯਤ ਕੀਤਾ ਹੈ (ਤਾਂ ਤੇ ਉਸ ਦੀ ਬਖ਼ਸ਼ਸ਼ ਦਾ ਪਾਤਰ ਬਣਨ ਲਈ ਉਸ ਦਾ ਨਾਮ ਸਿਮਰਨਾ ਹੀ ਉੱਤਮ ਮੱਤ ਹੈ) ।



लाखों नेकी के अच्छे काम किए जाएं, लाखों धर्म के काम किए जाएं, जो लोगों की नजरों में ठीक हों, तीर्थों पे जा के लाखों तप साधे जाएं, जंगलों में जा के सुन्न समाधि में टिक के योग-साधनाएं की जाएं; रण-भूमियों में जा के सूरमों के वाले बेअंत बहादरी वाले कारनामें दिखाए जाएं, युद्ध में (ही वैरी के सन्मुख हो के) जान दे दी जाए, लाखों (तरीकों से) तवज्जो पकाई जाए, ज्ञान-चर्चा की जाए और मन को एकाग्र करने के यत्न किए जाएं, बेअंत बार ही पुराण आदि धर्म-पुस्तकों के पाठ पढ़े जाएं; (पर) हे नानक! ये सारी समझदारियां व्यर्थ हैं। (दरगाह में स्वीकार होने के लिए) उस प्रभु की बख्शिश ही सच्चा परवाना है, जिसने ये सारी सृष्टि रची है और जिसने जीवों का जीना-मरना नियत किया है (इसलिए उसकी बख्शिश का पात्र बनने के लिए उसका नाम स्मरणा ही उत्तम मत है)।