ਇਸ ਧਨ ਦੀ ਖ਼ਾਤਰ ਬਹੁਤ ਲੋਕਾਈ ਖ਼ੁਆਰ ਹੁੰਦੀ ਹੈ ਇਸ ਧਨ ਨੇ ਬਹੁਤ ਦੁਨੀਆ ਨੂੰ ਖ਼ੁਆਰ ਕੀਤਾ ਹੈ। ਪਾਪ ਜ਼ੁਲਮ ਕਰਨ ਤੋਂ ਬਿਨਾ, ਇਹ ਦੌਲਤ ਇਕੱਠੀ ਨਹੀਂ ਹੋ ਸਕਦੀ, ਤੇ ਮਰਨ ਵੇਲੇ ਇਹ (ਇਕੱਠੀ ਕਰਨ ਵਾਲੇ ਦੇ) ਨਾਲ ਨਹੀਂ ਜਾਂਦੀ। (ਪਰ ਜੀਵ ਦੇ ਕੀਹ ਵੱਸ?) ਪਰਮਾਤਮਾ ਜਿਸ ਨੂੰ ਆਪ ਕੁਰਾਹੇ ਪਾਂਦਾ ਹੈ (ਪਹਿਲਾਂ ਉਸ ਪਾਸੋਂ ਉਸ ਦੀ) ਚੰਗਿਆਈ ਖੋਹ ਲੈਂਦਾ ਹੈ।
इस धन की खातिर बहुत दुनिया ख्वार हुई है इस धन ने बहुत दुनिया को ख्वार किया है। पाप जुल्म किए बिना, ये दौलत इकट्ठी नहीं हो सकती, और मरने के वक्त ये (इकट्ठी करने वाले के) साथ नहीं जाती। (पर, जीव के भी क्या वश?) परमात्मा जिसे स्वयं गलत रास्ते पर डालता है (पहले उससे उसके) शुभ गुण छीन लेता है।