ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁੱਖ ਸਹਾਰਦੇ ਹਨ ਦੁੱਖ ਇਕੱਠੇ ਕਰਦੇ ਰਹਿੰਦੇ ਹਨ ਦੁੱਖ ਭੋਗਦੇ ਰਹਿੰਦੇ ਹਨ, ਉਹਨਾਂ ਨੇ ਆਪਣੇ ਜੀਵਨ ਵਿਚ ਦੁੱਖਾਂ ਦਾ ਹੀ ਵਾਧਾ ਵਧਾਇਆ ਹੁੰਦਾ ਹੈ। ਪਰ, ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਤਦੋਂ ਇਹ ਔਖਾ ਤਰਿਆ ਜਾਣ ਵਾਲਾ ਸੰਸਾਰ-ਸਮੁੰਦਰ ਸੌਖਾ ਤਰਿਆ ਜਾ ਸਕਦਾ ਹੈ।
अपने मन के पीछे चलने वाले मनुष्य दुख सहते हैं, दुख संचित करते रहते हैं, उन्होंने अपने जीवन में दुखों की ही बढ़ोक्तरी की हुई होती है। पर, हे नानक! जब मनुष्य गुरु की शरण आ पड़ता है, तब ये मुश्किल से पार होने वाला संसार-समुंदर आसानी से तैरा जा सकता है।