ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ। (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।
हे भाई! मनुष्य पश्चिम की तरफ जाने की सलाह बनाता है, परमात्मा उसे पूर्व की ओर ले जाता है। हे भाई! परमात्मा एक छिन में पैदा करके नाश करने की ताकत रखने वाला है। हरेक फैसला उसने अपने हाथ में रखा होता है। (हे भाई! मनुष्य की अपनी) चतुराई किसी काम नहीं आती। जो बात मेरे ठाकुर ने मिथी होती है वही हो के रहती है।