ਗੁਰੂ ਦੇ ਸਨਮੁਖ ਹੋਇਆ ਇਹ ਮਨ ਰਾਗ (ਦ੍ਵੈਖ) ਤੇ ਹੋਰ ਹੋਰ ਸੁਆਦ ਤਿਆਗ ਦੇਂਦਾ ਹੈ, ਗੁਰੂ ਦੀ ਸਰਨ ਪੈ ਕੇ ਇਹ ਮਨ ਪਰਮਾਤਮਾ ਦੀ ਭਗਤੀ ਵਿਚ ਜੁੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਜਾਂਦਾ ਹੈ।ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ, ਉਹ (ਅੰਦਰਲੇ ਆਤਮਕ ਖੇੜੇ ਦੇ) ਇਕ-ਰਸ (ਹੋ ਰਹੇ ਗੀਤ) ਨੂੰ ਸੁਣ ਸੁਣ ਕੇ (ਉਸ ਵਿਚ) ਗਿੱਝ ਜਾਂਦਾ ਹੈ, ਆਪਣੇ ਆਪੇ ਨੂੰ ਖੋਜ ਕੇ ਪਰਮਾਤਮਾ ਰੂਪ ਹੋ ਜਾਂਦਾ ਹੈ।
गुरु के सन्मुख हुआ ये मन राग (द्वैष) व अन्य स्वाद त्याग देता है, गुरु की शरण पड़ के ये मन परमात्मा की भक्ति में जुड़ के (माया के हमलों की ओर से) सुचेत हो जाता है।जो मनुष्य गुरु के शब्द को अपने सोच-मण्डल में टिकाता है, वह (अंदरूनी आत्मिक खेड़े के) एक रस (हो रहे गीत) को सुन-सुन के (उस में) समा जाता है, अपने आपे को खोज के परमात्मा का रूप हो जाता है।