ਅੱਜ ਦਾ ਫ਼ਰਮਾਨ: ਅੰਗ #੪੫੯ | Today's extract from Sri Guru Granth Sahib ji from Page #459

(ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ



(हे भाई!) ओस से भीगी रात में (आकाश में) तारे चम-चमाते हुए दिखते हैं (वैसे ही, परमात्मा के प्रेम में भीगे हुए हृदय वाले मनुष्यों के चित्त-आकाश में सुंदर आत्मिक गुण झिलमिलाते हैं)। मेरे राम के प्यारे संत-जन (नाम जपने की इनायत से माया के हमलों से) सुचेत रहते हैं। परमात्मा के प्यारे संत-जन सदा ही सुचेत रहते हैं, हर समय परमात्मा का नाम स्मरण करते रहते हैं।