ਅੱਜ ਦਾ ਫ਼ਰਮਾਨ: ਅੰਗ #੪੭੩ | Today's extract from Sri Guru Granth Sahib ji from Page #473

ਹੇ ਨਾਨਕ! ਜੇ ਮਨੁੱਖ ਰੁੱਖੇ ਬਚਨ ਬੋਲਦਾ ਰਹੇ, ਤਾਂ ਉਸ ਦਾ ਤਨ ਅਤੇ ਮਨ ਦੋਵੇਂ ਰੁੱਖੇ ਹੋ ਜਾਂਦੇ ਹਨ (ਭਾਵ, ਮਨੁੱਖ ਦੇ ਅੰਦਰੋਂ ਪ੍ਰੇਮ ਉੱਡ ਜਾਂਦਾ ਹੈ) । ਰੁੱਖਾ ਬੋਲਣ ਵਾਲਾ ਲੋਕਾਂ ਵਿਚ ਰੁੱਖਾ ਹੀ ਮਸ਼ਹੂਰ ਹੋ ਜਾਂਦਾ ਹੈ ਅਤੇ ਲੋਕ ਭੀ ਉਸ ਨੂੰ ਰੁੱਖੇ ਬਚਨਾਂ ਨਾਲ ਹੀ ਯਾਦ ਕਰਦੇ ਹਨ। ਰੁੱਖਾ (ਭਾਵ, ਪ੍ਰੇਮ ਤੋਂ ਸੱਖਣਾ) ਮਨੁੱਖ (ਪ੍ਰਭੂ ਦੀ) ਦਰਗਾਹ ਤੋਂ ਰੱਦਿਆ ਜਾਂਦਾ ਹੈ ਅਤੇ ਉਸ ਦੇ ਮੂੰਹ ਉੱਤੇ ਥੁੱਕਾਂ ਪੈਂਦੀਆਂ ਹਨ (ਭਾਵ, ਫਿਟਕਾਰਾਂ ਪੈਂਦੀਆਂ ਹਨ। (ਪ੍ਰੇਮ-ਹੀਣ) ਰੁੱਖੇ ਮਨੁੱਖ ਨੂੰ ਮੂਰਖ ਆਖਣਾ ਚਾਹੀਦਾ ਹੈ, ਪ੍ਰੇਮ ਤੋਂ ਸੱਖਣੇ ਨੂੰ ਜੁੱਤੀਆਂ ਦੀ ਮਾਰ ਪੈਂਦੀ ਹੈ (ਭਾਵ, ਹਰ ਥਾਂ ਉਸ ਦੀ ਸਦਾ ਬੜੀ ਬੇਇੱਜ਼ਤੀ ਹੁੰਦੀ ਹੈ) ।

 

हे नानक! जो मनुष्य रूखे वचन बोलता रहे, तो उसका तन और मन दोनों रूखे हो जाते हैं (भाव, मनुष्य के अंदर से प्रेम खत्म हो जाता है)। रूखा बोलने वाला लोगों में रूखा ही मशहूर हो जाता है औरलोग भी उसे रूखे बचनों से सदा याद करते हैं। रूखा (भाव, प्रेम से वंचित) मनुष्य (प्रभू की) दरगाह में रद्द हो जाता है और उसके मुंह पर थूकें ही पड़ती हैं (भाव, धिक्कारें ही पड़ती हैं)। (प्रेम हीन) रूखे मनुष्य को मूर्ख कहना चाहिए, प्रेम से वंचित को जूतियों की मार पड़ती है (भाव, हर जगह उसकी सदा बेइज्जती होती है)।