ਹੇ ਨਾਨਕ! (ਪ੍ਰਭੂ ਹਰੇਕ ਜੀਵ ਦੇ ਅੰਦਰ ਮੌਜੂਦ ਹੈ, ਪ੍ਰਭੂ ਹੀ ਹਰੇਕ ਦੀ ਜਾਤਿ ਪਾਤ ਹੈ। ਵਖੇਵਿਆਂ ਵਿਚ ਪੈ ਕੇ) ਇਹ ਨਹੀਂ ਪੁੱਛਣਾ ਚਾਹੀਦਾ ਕਿ (ਫਲਾਣੇ ਦੀ) ਜਾਤਿ ਕੇਹੜੀ ਹੈ ਕਿਸ ਕੁਲ ਵਿਚ ਉਸ ਦਾ ਜਨਮ ਹੋਇਆ। (ਪੁੱਛਣਾ ਹੈ ਤਾਂ) ਪੁੱਛੋ ਕਿ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਕਿਸ ਹਿਰਦੇ-ਘਰ ਵਿਚ ਪਰਗਟ ਹੋਇਆ ਹੈ। ਜਾਤਿ ਪਾਤਿ ਤਾਂ ਜੀਵ ਦੀ ਉਹੀ ਹੈ ਜਿਹੋ ਜਿਹੇ ਜੀਵ ਕਰਮ ਕਮਾਂਦਾ ਹੈ।
हे नानक! (प्रभू हरेक जीव के अंदर मौजूद है, प्रभू ही हरेक की जाति-पाति है। भिन्नता में पड़ कर) ये नहीं पूछना चाहिए कि (फलाने की) जाति कौन सी है किस कुल में उसका जनम हुआ है। (पूछना है तो) पूछो कि सदा कायम रहने वाला परमात्मा किस हृदय-घर में प्रकट हुआ है। जाति-पाति तो जीव की वही है जिस तरह के जीव कर्म कमाता है।