ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ; ਉਹਨਾਂ ਦਾ ਰੱਬ ਨਾਲ ਨੇਹੁ ਲੱਗਾ ਹੋਇਆ ਹੈ ਤੇ ਉਹ ਰੱਬ ਦਾ ਦੀਦਾਰ ਕਰਨ ਦੇ ਵਿਚਾਰ ਵਿਚ ਹੀ (ਸਦਾ ਜੁੜੇ ਰਹਿੰਦੇ ਹਨ) । ਉਹ ਮਨੁੱਖ ਪ੍ਰਭੂ ਦੇ ਪਿਆਰ ਵਿਚ (ਰੱਤੇ ਹੋਏ ਕਦੇ) ਹੱਸਦੇ ਹਨ, ਪ੍ਰੇਮ ਵਿਚ ਹੀ (ਕਦੇ) ਰੋਂਦੇ ਹਨ, ਅਤੇ ਪ੍ਰੇਮ ਵਿਚ ਹੀ (ਕਦੇ) ਚੁੱਪ ਭੀ ਕਰ ਜਾਂਦੇ ਹਨ (ਭਾਵ, ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ) ; ਉਹਨਾਂ ਨੂੰ ਸੱਚੇ ਖਸਮ (ਪ੍ਰਭੂ) ਤੋਂ ਬਿਨਾ ਕਿਸੇ ਹੋਰ ਦੀ ਮੁਥਾਜੀ ਨਹੀਂ ਹੁੰਦੀ।
जिन मनुष्यों के अंदर (कोमलता और प्रेम रूपी) पुट है, पर बाहर (रूखापन रूपी) गुदॅड़ है, जगत में वह बंदे नेक हैं; उनका रॅब के साथ नेह लगा हुआ है और वह ईश्वर का दीदार करने के विचार में ही (सदा जुड़े रहते हैं)। वह मनुष्य प्रभू के प्यार में (रंगे हुए कभी) हसते हैं, प्रेम में ही (कभी) रोते हैं, और प्रेम में ही (कभी) चुप भी कर जाते हैं (भाव, प्रेम में ही मस्त रहते हैं); उन्हें सच्चे पति (प्रभू) के बिना किसी और की मुथाजी नहीं होती।