ਹੇ ਭਾਈ! ਜੇਹੜਾ ਮਨੁੱਖ (ਨਿਰਾ ਜ਼ਬਾਨੀ ਜ਼ਬਾਨੀ) ਆਖਦਾ ਹੈ ਕਿ ਮੈਂ (ਆਤਮਕ ਜੀਵਨ ਦੇ ਭੇਤ ਨੂੰ) ਸਮਝ ਲਿਆ ਹੈ ਉਹ ਅਜੇ ਮੂਰਖ ਹੈ, ਜਿਸ ਨੇ (ਸਚਮੁਚ ਆਤਮਕ ਜੀਵਨ ਨੂੰ ਨਾਮ-ਰਸ ਨੂੰ) ਸਮਝ ਲਿਆ ਹੈ ਉਹ ਕਦੇ ਗੁੱਝਾ ਨਹੀਂ ਰਹਿੰਦਾ ਹੈ। ਹੇ ਨਾਨਕ! ਆਖ– ਜਿਸ ਨੂੰ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਿਲਾ ਦਿੱਤਾ ਹੈ ਉਹ ਇਸ ਨਾਮ-ਜਲ ਦਾ ਸੁਆਦ ਮਾਣ ਮਾਣ ਕੇ ਸਦਾ ਖਿੜਿਆ ਰਹਿੰਦਾ ਹੈ।
हे भाई! जो मनुष्य (निरा ज़बानी ज़बानी) कहता है कि मैंने (आत्मिक जीवन के भेद को) समझ लिया है वह अभी मूर्ख है, जिसने (सचमुच आत्मिक जीवन को नाम-रस को) समझ लिया है वह कभी छुपा नहीं रहता है। हे नानक! कह: जिसको गुरु ने आत्मिक जीवन देने वाला नाम-जल पिला दिया है वह इस नाम-जल का स्वाद ले ले के सदा खिला रहता है।