(ਹੇ ਭਾਈ! ਜਿਵੇਂ) ਕੱਚਾ ਘੜਾ ਜ਼ਰੂਰ ਨਾਸ ਹੋਣ ਵਾਲਾ ਹੈ (ਤਿਵੇਂ ਮਾਇਆ ਨਾਲੋਂ ਭੀ ਸਾਥ ਆਖ਼ਰ ਜ਼ਰੂਰ ਟੁੱਟਦਾ ਹੈ। ਮਾਇਆ ਦੇ ਮਾਣ ਤੇ ਦੂਜਿਆਂ ਨਾਲ ਖਿੱਝਣਾ ਮੂਰਖਤਾ ਹੈ) ਜਿਸ ਮਨੁੱਖ ਦੇ ਅੰਦਰੋਂ (ਮਾਇਆ ਦੇ ਮਾਣ ਦੇ ਕਾਰਨ ਪੈਦਾ ਹੋਈ) ਖਿੱਝ ਮੁੱਕੀ ਰਹਿੰਦੀ ਹੈ, ਉਸ ਦਾ ਨਿਵਾਸ (ਸਦਾ) ਪ੍ਰਭੂ-ਚਰਨਾਂ ਵਿਚ ਰਹਿੰਦਾ ਹੈ।(ਹੇ ਭਾਈ! ਮਾਇਆ ਦੇ ਵਿਚ) ਜੇਹੜਾ ਮਨੁੱਖ ਸਿਰ ਉੱਚਾ ਕਰੀ ਰੱਖਦਾ ਹੈ (ਆਕੜਿਆ ਫਿਰਦਾ ਹੈ) ਉਹ ਆਤਮਕ ਮੌਤ ਦੇ ਟੋਏ ਵਿਚ ਪਿਆ ਰਹਿੰਦਾ ਹੈ। ਪਰ, ਜੇਹੜਾ ਮਨੁੱਖ ਸਦਾ ਨਿਮ੍ਰਤਾ ਧਾਰਦਾ ਹੈ ਉਸ ਨੂੰ ਆਤਮਕ ਮੌਤ ਪੋਹ ਨਹੀਂ ਸਕਦੀ।
(हे भाई! जैसे) कच्चा घड़ा जरूर नाश होने वाला है (वैसे ही माया से भी साथ आखिर अवश्य टूटता है। माया के मान में दूसरोंके साथ खीझना मूर्खता है) जिस मनुष्य के अंदर (माया के मान के कारण पैदा हुई) खीझ नहीं रहती, उसका निवास (सदा) प्रभु-चरणों में रहता है।(हे भाई! माया में) जो मनुष्य सिर ऊँचा किए रखता है (अकड़ा फिरता है) वह आत्मिक मौत के गड्ढे में पड़ा रहता है। पर, जो मनुष्य सदा विनम्रता धारता है उसे आत्मिक मौत छू नहीं सकती।