(ਹੇ ਸੰਤ ਜਨੋ!) ਖੋਟੀ ਮਤਿ (ਮਾਨੋ) ਸ਼ਰਾਬ ਹੈ ਜੋ ਮਨੁੱਖ ਇਹ ਸ਼ਰਾਬ ਪੀਣ ਲੱਗ ਪੈਂਦੇ ਹਨ (ਜੋ ਗੁਰੂ ਦਾ ਆਸਰਾ ਛੱਡ ਕੇ ਖੋਟੀ ਮਤਿ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ) ਉਹ ਦੁਰਾਚਾਰੀ ਹੋ ਜਾਂਦੇ ਹਨ ਉਹ (ਵਿਕਾਰਾਂ ਵਿਚ) ਝੱਲੇ ਹੋ ਜਾਂਦੇ ਹਨ। ਪਰ, ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਸ੍ਰੇਸ਼ਟ ਰਸ ਵਿਚ ਮਸਤ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਅਮਲ ਲੱਗ ਜਾਂਦਾ ਹੈ।
(हे संत जनो!) खोटी मति (जैसे) शराब है जो मनुष्य ये शराब पीने लग जाते हैं (जो गुरु का आसरा छोड़ के खोटी मति के पीछे चलने लग जाते हैं) वे दुराचारी हो जाते हैं वे (विकारों में) पागल हो जाते हैं। पर, हे नानक! जो मनुष्य परमात्मा के नाम के श्रेष्ठ रस में मस्त रहते हैं उनको सदा-स्थिर रहने वाले परमात्मा के नाम का अमल लग जाता है।