(ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ। ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ।ਜੇ ਮੇਰਾ ਮਨ ਪ੍ਰਭੂ-ਚਰਨਾਂ ਵਿਚ ਜੁੜਨਾ ਸਿੱਖ ਗਿਆ ਹੈ ਤਦੋਂ ਹੀ (ਭਗਤੀਆ ਬਣ ਕੇ) ਘੁੰਘਰੂ ਵਜਾਣੇ ਸਫਲ ਹਨ। ਫਿਰ ਪਰਲੋਕ ਵਿਚ ਜਮ ਮੇਰਾ ਕੁਝ ਭੀ ਨਹੀਂ ਵਿਗਾੜ ਸਕਦਾ।
(विद्या प्राप्त करके) जो मनुष्य दूसरों के साथ भलाई करने वाला हो गया है तो ही समझो कि वह विद्या पा के विचारवान बना है। तीर्थों पर निवास रखने वाला तभी सफल है, अगर उसने पाँचो कामादिक वश में कर लिए हैं।अगर मेरा मन प्रभु चरणों में जुड़ना सीख गया है तभी (भक्तिया बन के) घुंघरू बजाने सफल हैं। फिर परलोक में यम मेरा कुछ भी नहीं बिगाड़ सकता।