ਅੱਜ ਦਾ ਫ਼ਰਮਾਨ: ਅੰਗ #੩੫੬ | Today's extract from Sri Guru Granth Sahib ji from Page #356

(ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਸਦਾ ਕਾਇਮ ਰਹਿਣ ਵਾਲਾ ਅਲੱਖ ਬੇਅੰਤ ਪਰਮਾਤਮਾ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਕਰ ਰਿਹਾ ਹੈ। (ਹੇ ਪ੍ਰਭੂ! ਇਹ ਅਟੱਲ ਨਿਯਮ ਭੁਲਾ ਕੇ) ਮੈਂ ਗੁਨਹਗਾਰ ਹਾਂ (ਪਰ ਫਿਰ ਭੀ) ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ।ਜਗਤ ਵਿਚ ਜੋ ਕੁਝ ਹੁੰਦਾ ਹੈ ਸਭ ਕੁਝ ਉਹੀ ਹੁੰਦਾ ਹੈ ਜੋ (ਹੇ ਪ੍ਰਭੂ!) ਤੈਨੂੰ ਚੰਗਾ ਲੱਗਦਾ ਹੈ, (ਪਰ ਇਹ ਅਟੱਲ ਸਚਾਈ ਵਿਸਾਰ ਕੇ) ਮਨੁੱਖ ਨਿਰੇ ਆਪਣੇ ਮਨ ਦੇ ਹਠ ਨਾਲ (ਭਾਵ, ਨਿਰੀ ਆਪਣੀ ਅਕਲ ਦਾ ਆਸਰਾ ਲੈ ਕੇ) ਕੰਮ ਕਰਨ ਤੇ ਆਖ਼ਰ ਖ਼ੁਆਰ ਹੁੰਦਾ ਹੈ।


(जो कुछ जगत में हो रहा है) सदा कायम रहने वाला अलख बेअंत परमात्मा (सब जीवों में व्यापक हो के) खुद कर रहा है। (हे प्रभु! ये अटल नियम भुला के) मैं गुनाहगार हूँ (पर फिर भी तू) बख्शिश करने वाला है। जगत में जो कुछ होता है सब कुछ वही होता है जो (हे प्रभु!) तुझे अच्छा लगता है, (पर ये अटल सच्चाई भुला के) मनुष्य निरे अपने मन के हठ से (भाव, निरी अपनी अक्ल का आसरा ले के) काम करने पर आखिर दुखी होता है।