ਹੇ ਪ੍ਰਭੂ! ਤੂੰ ਮੈਨੂੰ ਕਿਉਂ ਵਿਸਾਰਦਾ ਹੈਂ? ਤੇਰੇ ਵਿਸਰਿਆਂ ਮੈਨੂੰ ਬੜਾ ਆਤਮਕ ਦੁੱਖ ਵਾਪਰਦਾ ਹੈ। ਹੇ ਪ੍ਰਭੂ! (ਮੇਹਰ ਕਰ, ਮੇਰੇ ਮਨ ਤੋਂ) ਨਾਹ ਵਿਸਰ। ਜੇਹੜੀ ਗਾਂ ਦੁੱਧ ਨਾਹ ਦੇਵੇ ਉਹ ਗਾਂ ਕਿਸ ਕੰਮ? ਜੇਹੜੇ ਪੰਛੀ ਦੇ ਖੰਭ ਨਾਹ ਹੋਣ ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ। ਉਹ ਬਾਦਸ਼ਾਹ ਕਾਹਦਾ, ਜਿਸ ਨੂੰ ਕੋਈ ਸਲਾਮ ਨ ਕਰੇ? ਇਸੇ ਤਰ੍ਹਾਂ ਹੇ ਪ੍ਰਭੂ! ਜਿਸ ਹਿਰਦੇ ਵਿਚ ਤੇਰਾ ਨਾਮ ਨ ਹੋਵੇ ਉਹ ਇਕ ਹਨੇਰੀ ਕੋਠੜੀ ਹੀ ਹੈ।
हे प्रभु! तू मुझे क्यों विसारता है? तेरे बिसरने से मुझे बड़ा आत्मिक दुख होता है। हे प्रभु! (मेहर कर, मेरे मन से) ना विसर। जो गाय दूध ना दे वह गाय किस काम की? जिस पक्षी के पंख ही ना हो उसे और कोई सहारा नहीं, वनस्पति पानी के बिना हरि नहीं रह सकती। वह बादशाह ही कैसा, जिसे कोई सलाम ना करे? इसी तरह हे प्रभु! जिस हृदय में तेरा नाम ना हो वह एक अंधेरी कोठी ही है।