(ਹੇ ਪ੍ਰਭੂ! ਤੇਰੀ ਓਟ ਤੋਂ ਬਿਨਾ) ਮੈਂ ਜੀਵਨ ਦਾ ਸਹੀ ਰਸਤਾ ਨਹੀਂ ਲੱਭ ਸਕਦਾ, ਕੁਰਾਹੇ ਹੀ ਜਾਂਦਾ ਹਾਂ, ਤੇਰੀ ਹਜ਼ੂਰੀ ਵਿਚ ਭੀ ਮੈਨੂੰ ਥਾਂ ਨਹੀਂ ਮਿਲ ਸਕਦੀ। (ਜਦ ਤਕ ਮੈਨੂੰ ਤੇਰੇ ਪਾਸੋਂ ਗਿਆਨ-ਚਾਨਣ ਨਾ ਮਿਲੇ) ਮੈਂ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹਾਂ, ਮਨ ਦਾ ਅੰਨ੍ਹਾ ਹੀ ਰਹਿੰਦਾ ਹਾਂ, ਮੇਰਾ ਸਰੀਰ (ਵਿਕਾਰਾਂ ਵਿਚ) ਸਦਾ ਖਚਿਤ ਤੇ ਖ਼ੁਆਰ ਹੁੰਦਾ ਹੈ। ਮੈਂ ਸਦਾ ਹੋਰ ਹੋਰ ਖਾਣ ਤੇ ਜੀਊਣ ਦੀਆਂ ਆਸਾਂ ਬਣਾਂਦਾ ਹਾਂ (ਮੈਨੂੰ ਇਹ ਚੇਤਾ ਹੀ ਨਹੀਂ ਰਹਿੰਦਾ ਕਿ) ਮੇਰਾ ਇਕ ਇਕ ਸਾਹ ਤੇ ਇਕ ਇਕ ਗਿਰਾਹੀ ਤੇਰੇ ਹਿਸਾਬ ਵਿਚ ਹੈ (ਤੇਰੀ ਮੇਹਰ ਨਾਲ ਹੀ ਮਿਲ ਰਿਹਾ ਹੈ)।
(हे प्रभु! तेरी ओट के बिना) मैं जीवन का सही रास्ता नहीं तलाश सकता, गलत रास्ते पर ही जाता हूँ, तेरी हजूरी में भी मुझे जगह नहीं मिल सकती। (जब तक मुझे तेरे से ज्ञान का प्रकाश ना मिले) मैं माया के मोह में बंधा रहता हूँ, मन का अंधा ही रहता हूँ, मेरा शरीर (विकारों में) सदा खचित और ख्वार होता है। मैं सदा और-और खाने व जीवन की आशाएं बनाता रहता हूँ (मुझे ये याद ही नहीं रहता कि) मेरी एक-एक सांस और एक-एक ग्रास तेरे हिसाब में है (तेरी मेहर से ही मिल रहे हैं)।