(ਤੇਰਾ ਆਸਰਾ ਭੁਲਾ ਕੇ ਹੀ) ਕੋਈ ਮੰਗਤਾ ਭਿੱਛਿਆ (ਮੰਗ ਮੰਗ ਕੇ) ਖਾਂਦਾ ਹੈ (ਤੇ ਗਰੀਬੀ ਵਿਚ ਨਿਢਾਲ ਹੋ ਰਿਹਾ ਹੈ) , (ਤੈਨੂੰ ਭੁਲਾ ਕੇ ਹੀ) ਕੋਈ ਮਨੁੱਖ ਰਾਜਾ ਬਣ ਕੇ (ਰਾਜ ਵਿਚ) ਮਸਤ ਹੋ ਰਿਹਾ ਹੈ। ਕਿਸੇ ਨੂੰ ਆਦਰ ਮਿਲ ਰਿਹਾ ਹੈ (ਉਹ ਇਸ ਆਦਰ ਵਿਚ ਅਹੰਕਾਰੀ ਹੈ) ਕਿਸੇ ਦੀ ਨਿਰਾਦਰੀ ਹੋ ਰਹੀ ਹੈ (ਜਿਸ ਕਰਕੇ ਉਹ ਆਪਣੀ ਮਨੁੱਖਤਾ ਦਾ ਕੌਡੀ ਮੁੱਲ ਨਹੀਂ ਸਮਝਦਾ) (ਕੋਈ ਮਨੁੱਖ ਮਨ ਦੇ ਲੱਡੂ ਭੋਰ ਰਿਹਾ ਹੈ, ਆਪਣੇ ਮਨ ਵਿਚ) ਕਈ ਸਲਾਹਾਂ ਬਣਾਂਦਾ ਹੈ ਤੇ ਢਾਂਹਦਾ ਹੈ, ਬੱਸ! ਇਹੀ ਸੋਚਾਂ ਸੋਚਦਾ ਰਹਿੰਦਾ ਹੈ; ਪਰ ਹੇ ਪ੍ਰਭੂ! ਤੈਥੋਂ ਕੋਈ ਵੱਡਾ ਨਹੀਂ (ਜਿਸ ਨੂੰ ਵਡਿਆਈ ਮਿਲਦੀ ਹੈ, ਤੈਥੋਂ ਹੀ ਮਿਲਦੀ ਹੈ) । ਮੈਂ ਕੋਈ ਅਜਿਹਾ ਆਦਮੀ ਨਹੀਂ ਵਿਖਾ ਸਕਦਾ ਜੋ (ਆਪਣੇ ਆਪ ਤੋਂ ਹੀ) ਚੰਗਾ ਬਣ ਗਿਆ ਹੋਵੇ।
(तेरा आसरा भुला के ही) कोई भिखारी भिक्षा (मांग-मांग के) खाता है (और गरीबी में निढाल हो रहा है, (तुझे भुला के ही) कोई मनुष्य राजा बन के (राज में) मस्त हो रहा है। किसी को आदर मिल रहा है (वह इस आदर में अहंकारी है), किसी की निरादरी हो रही है (जिस कारण वह अपने मानव जन्म का कौडी मूल्य नहीं समझता) (कोई मनुष्य मन के लड्डू तोड़ रहा है, अपने मन में ही) कई सलाहें बनाता है और गिराता है, बस! यही सोचें सोचता रहता है। पर, हे प्रभु! तूझसे बड़ा कोई नहीं (जिसे भी आदर मिलता है, तुझसे ही मिलता है)। मैं कोई भी ऐसा आदमी नहीं दिखा सकता जो (अपने आप ही) अच्छा बन गया हो