(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ (ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਖਾ ਨਹੀਂ ਸਕਦਾ। (ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? (ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।
(सृष्टि में) कई जातियों के, कई किस्मों के और कई नामों के जीव हैं। इन सब का एक तार चलती कलम से (अकाल-पुरख की कुदरत का) लेखा लिखा गया है। (पर) कोई विरला मनुष्य ही ये लेखा लिखना जानता है। (भाव, परमात्मा की कुदरत का अंत कोई भी जीव नहीं पा सकता)। (यदि) लेखा लिख (भी लिया जाए, तो ये अंदाजा नहीं लग सकता कि लेखा) कितना बड़ा हो जाए। अकाल-पुरख का बेअंत बल है, बेअंत सुंदर रूप है, बेअंत उसकी दात है; इसका कौन अंदाजा लगा सकता है? (अकाल-पुरख ने) अपने हुक्म के अनुसार ही सारा संसार बना दिया, उसके हुक्म से ही (जिंदगी के) लाखों दरिया बन गए।