ਅੱਜ ਦਾ ਫ਼ਰਮਾਨ: ਅੰਗ #੩੬੭ | Today's extract from Sri Guru Granth Sahib ji from Page #367

(ਹੇ ਭਾਈ!) ਜਦੋਂ ਤੋਂ ਮੈਂ ਹਰਿ-ਨਾਮ ਦੀ ਸ੍ਰੋਤ ਸੁਣੀ ਹੈ (ਤਦੋਂ ਤੋਂ ਮੇਰੇ) ਮਨ ਵਿਚ ਪਿਆਰੀ ਲੱਗ ਰਹੀ ਹੈ। ਉਹੀ ਮਨੁੱਖ ਮੇਰਾ ਮਿੱਤਰ ਹੈ, ਮੇਰਾ ਸਾਥੀ ਹੈ ਜੇਹੜਾ ਮੈਨੂੰ ਪਰਮਾਤਮਾ ਦਾ ਨਾਮ ਸੁਣਾਂਦਾ ਹੈ।(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਏ ਮੂਰਖ ਮਨੁੱਖ (ਇਥੋਂ) ਖ਼ਾਲੀ ਹੱਥ ਚਲੇ ਜਾਂਦੇ ਹਨ, (ਜਿਵੇਂ) ਪਤੰਗ (ਬਲਦੇ ਦੀਵੇ ਨੂੰ) ਵੇਖ ਕੇ (ਸੜ ਮਰਦਾ ਹੈ, ਤਿਵੇਂ ਨਾਮ-ਹੀਨ ਮਨੁੱਖ ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ) ਜ਼ਹਰ ਵਿਚ ਖ਼ੁਆਰ ਹੋ ਹੋ ਕੇ ਆਤਮਕ ਮੌਤੇ ਮਰਦੇ ਹਨ।



(हे भाई!) जब से मैंने हरि नाम की श्रोत सुनी है (तब से ये मेरे) मन को प्यारी लग रही है। वही मनुष्य मेरा मित्र है, मेरा साथी है, जो मुझे परमातमा का नाम सुनाता है।(हे भाई!) परमात्मा के नाम से वंचित हुए मूर्ख मनुष्य (यहां से) ख़ाली हाथ चले जाते हैं, (जैसे) पतंगा (जलते दीपक को) देख के (जल मरता है, वैसे ही नाम-हीन मनुष्य आत्मिक मौत लाने वाली माया के) ज़हर में दुखी हो-हो के आत्मिक मौत मरते हैं।