(ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ। ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।
(हे भाई! मेरे अंदर अच्छे-बुरे शगुनों का सहिम भी नहीं रह गया) अच्छे-बुरे शगुनों के सहम उस मनुष्य को चिपकते हैं जिसके चित्त में परमात्मा नहीं बसता। पर, जो मनुष्य प्रभु (की याद) में (जुड़ के) हरि-प्रभु को प्यारा लगने लग पड़ता है जमदूत भी उसके नजदीक नहीं फटकते।