ਹੇ (ਮੇਰੇ) ਮੂਰਖ (ਮਨ) ! (ਆਤਮਕ ਜੀਵਨ ਦੇ) ਲਾਭ ਵਲੋਂ ਤੂੰ ਬਹੁਤ ਆਲਸੀ ਹੈਂ ਪਰ (ਆਤਮਕ ਜੀਵਨ ਦੀ ਰਾਸਿ ਦੇ) ਘਾਟੇ ਵਾਸਤੇ ਤੂੰ ਛੇਤੀ ਉੱਠ ਦੌੜਦਾ ਹੈਂ! ਹੇ ਪਾਪੀ! ਤੂੰ ਸਸਤਾ ਸੌਦਾ ਨਹੀਂ ਲੈਂਦਾ, (ਵਿਕਾਰਾਂ ਦੇ) ਕਰਜ਼ੇ ਨਾਲ ਬੱਝਾ ਪਿਆ ਹੈਂ।ਹੇ ਮੂਰਖ! ਤੂੰ ਗੰਦੇ ਗੀਤ ਸੁਣਦਾ ਹੈਂ ਤੇ (ਸੁਣ ਕੇ) ਮਸਤ ਹੁੰਦਾ ਹੈਂ, ਪਰਮਾਤਮਾ ਦਾ ਨਾਮ ਲੈਂਦਿਆਂ ਆਲਸ ਕਰਦਾ ਹੈਂ ਕਿਸੇ ਦੀ ਨਿੰਦਾ ਦੇ ਖ਼ਿਆਲ ਤੋਂ ਤੈਨੂੰ ਬਹੁਤ ਚਾਉ ਚੜ੍ਹਦਾ ਹੈ। ਹੇ ਮੂਰਖ! ਤੂੰ ਹਰੇਕ ਗੱਲ ਉਲਟੀ ਹੀ ਸਮਝੀ ਹੋਈ ਹੈ।
हे (मेरे) मूर्ख (मन)! (आत्मिक जीवन के) लाभ (वाले काम) के लिए तू बहुत आलसी है पर (आत्मिक जीवन की राशि के) घाटे वास्ते तू जल्दी उठ दौड़ता है! हे पापी! तू सस्ता सौदा लेता नहीं, (विकारों के) करजे के बोझमें बंधा हुआ है।हे मूर्ख! तू गंदे गीत सुनता है और (सुन के) मस्त होता है। परमात्मा का नाम लेते हुए तू आलस करता है किसी की निंदा की सोच से भी तुझे बहुत चाव चढ़ता है। हे मूर्ख! तूने हरेक बात उलटी ही समझी हुई है।