ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥
ਬਿਲਾਵਲੁ ਮਹਲਾ ੫ ॥ ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥ {ਪੰਨਾ 827}
ਅਰਥ: ਹੇ ਭਾਈ! ਮੇਰਾ ਪਿਆਰ (ਤਾਂ ਹੁਣ) ਸੋਹਣੇ ਪ੍ਰਭੂ ਨਾਲ ਬਣ ਗਿਆ ਹੈ।੧।ਰਹਾਉ।
ਹੇ ਭਾਈ! ਪ੍ਰਭੂ ਨੇ ਪਿਆਰ ਦੀ ਡੋਰ ਐਸੀ ਕੱਸੀ ਹੋਈ ਹੈ, ਕਿ ਉਹ ਡੋਰ ਨਾਹ ਹੁਣ ਤੋੜਿਆਂ ਟੁੱਟਦੀ ਹੈ ਅਤੇ ਨਾਹ ਛੱਡਿਆਂ ਛੱਡੀ ਜਾ ਸਕਦੀ ਹੈ।੧।
ਹੇ ਭਾਈ! ਉਹ ਪਿਆਰ ਹੁਣ ਦਿਨ ਰਾਤ ਤੇਰੇ ਮਨ ਵਿਚ ਵੱਸ ਰਿਹਾ ਹੈ। ਹੇ ਪ੍ਰਭੂ! ਤੂੰ ਆਪਣੀ ਕਿਰਪਾ ਕਰੀ ਰੱਖ (ਕਿ ਇਹ ਪਿਆਰ ਕਾਇਮ ਰਹੇ) ।੨।
(ਹੇ ਭਾਈ! ਉਸ ਪਿਆਰ ਦੀ ਬਰਕਤ ਨਾਲ) ਮੈਂ (ਹਰ ਵੇਲੇ) ਉਸ ਦਾ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਬਾਬਤ ਇਹ ਗੱਲ ਸੁਣੀ ਹੋਈ ਹੈ ਕਿ ਉਸ ਦੀ ਸਿਫ਼ਤਿ-ਸਾਲਾਹ ਦੀ ਕਹਾਣੀ ਬਿਆਨ ਤੋਂ ਪਰੇ ਹੈ।੩।
ਹੇ ਦਾਸ ਨਾਨਕ! ਆਖ-ਹੇ ਪ੍ਰਭੂ! ਤੇਰਾ ਇਹ ਸੇਵਕ ਨਾਨਕ ਤੇਰੇ) ਦਾਸਾਂ ਦਾ ਦਾਸ ਅਖਵਾਂਦਾ ਹੈ। ਹੇ ਠਾਕੁਰ! ਆਪਣੀ ਕਿਰਪਾ ਮੇਰੇ ਉਤੇ ਕਰੀ ਰੱਖ (ਤੇ, ਇਹ ਪਿਆਰ ਬਣਿਆ ਰਹੇ) ।੪।੨੮।੧੧੪।
Extract from Sri Guru Granth Sahib ਸ੍ਰੀ ਗੁਰੂ ਗ੍ਰੰਥ ਸਾਹਿਬ . It is the central holy religious scripture of Sikhism, regarded by Sikhs as the final, sovereign and eternal Guru following the lineage of the ten human gurus of the religion.